ਭਾਜਪਾ ਨੇਤਾ ਕਮਲ ਸ਼ਰਮਾ ਨੂੰ ਦਿਲ ਦਾ ਦੌਰਾ ਪਿਆ


ਫ਼ਿਰੋਜ਼ਪੁਰ - ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਤੇ ਕੇਂਦਰੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਇਥੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੋਂ ਮੁਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਸ਼੍ਰੀ ਸ਼ਰਮਾ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਹੈ ਤੇ ਦਿਲ ਦੇ ਮਾਹਿਰ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਨੂੰ ਦਿਲ ਦੌਰਾ ਪੈਣ ਬਾਅਦ ਡੀਐੱਮਸੀ ਹੀਰੋ ਹਾਰਟ ਇੰਸਟੀਚਿਊਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਸਟੈਂਟ ਪਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਵਿੱਚ ਭਾਜਪਾ ਵਰਕਰਾਂ ਦੀ ਭੀੜ ਲੱਗੀ ਰਹੀ। ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਐਂਬੂਲੈਂਸ ਕਮਲ ਸ਼ਰਮਾ ਨੂੰ ਲੈ ਕੇ ਹੀਰੋ ਹਾਰਟ ਹਸਪਤਾਲ ਪੁੱਜੀ।

 

 

fbbg-image

Latest News
Magazine Archive