ਮੋਦੀ ਤੇ ਮੈਕਰੌਨ ਵੱਲੋਂ ਅਤਿਵਾਦ ਖ਼ਿਲਾਫ਼ ਡਟਣ ਦਾ ਅਹਿਦ

ਪੈਰਿਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਫਰਾਂਸ ਦੇ ਨਵੇਂ ਚੁਣੇ ਰਾਸ਼ਟਰਪਤੀ ਇਮੈਨੁਅਲ ਮੈਕਰੌਨ ਨਾਲ ਮੁਲਾਕਾਤ ਦੌਰਾਨ ਦੋਵਾਂ ਮੁਲਕਾਂ ਨੇ ਅਤਿਵਾਦੀਆਂ ਤੇ ਵੱਖਵਾਦੀਆਂ ਖ਼ਿਲਾਫ਼ ਸਹਿਯੋਗ ਵਧਾਉਣ ਦਾ ਅਹਿਦ ਲਿਆ। ਅੱਜ ਇੱਥੇ ਸਾਂਝੀ ਪ੍ਰੈੱਸ ਵਾਰਤਾ ਦੌਰਾਨ ਦੋਵਾਂ ਆਗੂਆਂ ਨੇ ਵੱਖ ਵੱਖ ਮੁੱਦਿਆਂ ਤੋਂ ਇਲਾਵਾ ਆਲਮੀ ਪੱਧਰ ’ਤੇ ਵੱਧ ਰਹੀਆਂ ਅਤਿਵਾਦੀ ਗਤੀਵਿਧੀਆਂ ’ਤੇ ਫਿਕਰ ਜ਼ਾਹਰ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆਂ ਇਸ ਸਮੇਂ ਅਤਿਵਾਦ ਵਰਗੀ ਸਭ ਤੋਂ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਤਿਵਾਦ ਫਰਾਂਸ ਤੇ ਭਾਰਤ ਸਮੇਤ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਅਤਿਵਾਦ ਨਾਲ ਨਜਿੱਠਣ ਲਈ ਸਾਰੀ ਦੁਨੀਆਂ ਨੂੰ ਇੱਕ ਹੋਣ ਦੀ ਜ਼ਰੂਰਤ ਹੈ। ਫਰਾਂਸ ਦੇ ਰਾਸ਼ਟਰਪਤੀ ਮੈਕਰੌਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਲੰਮੀ ਗੱਲਬਾਤ ਦੌਰਾਨ ਅਤਿਵਾਦੀ ਨਾਨ ਨਜਿੱਠਣ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਗਈ ਹੈ ਤੇ ਫਰਾਂਸ ਅਤਿਵਾਦ ਖ਼ਿਲਾਫ਼ ਲੜਾਈ ’ਚ ਭਾਰਤ ਨੂੰ ਪੂਰਾ ਸਹਿਯੋਗ ਦੇਵੇਗਾ। ਸ੍ਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨੂੰ ਭਾਰਤ ਫੇਰੀ ਦਾ ਸੱਦਾ ਵੀ ਦਿੱਤਾ।
ਪੈਰਿਸ ਵਾਤਾਵਰਣ ਸਮਝੌਤੇ ਤੋਂ ਅਮਰੀਕਾ ਦੇ ਵੱਖ ਹੋਣ ਤੋਂ ਇੱਕ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇਹ ਸਮਝੌਤਾ ਦੁਨੀਆਂ ਦੀ ਸਾਂਝੀ ਵਿਰਾਸਤ ਹੈ ਅਤੇ ਭਾਰਤ ਭਵਿੱਖੀ ਪੀੜ੍ਹੀਆਂ ਲਈ ਵਾਤਾਵਰਣ ਸੰਭਾਲ ਲਈ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਪੈਰਿਸ ਸਮਝੌਤਾ ਧਰਤੀ ਤੇ ਸਾਡੇ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਸਾਡੇ ਫਰਜ਼ ਨੂੰ ਪੇਸ਼ ਕਰਦਾ ਹੈ। ਉਨ੍ਹਾਂ ਲਈ ਇਹ ਆਸਥਾ ਦਾ ਮਾਮਲਾ ਹੈ। ਇਸੇ ਦੌਰਾਨ ਨਰਿੰਦਰ ਮੋਦੀ ਤੇ ਇਮੈਨੁਅਲ ਮੈਕਰੌਂ ਨੇ ਫਰਾਂਸੀਸੀ ਕ੍ਰਾਂਤੀ ਤੇ ਨੈਪੋਲੀਅਨ ਜੰਗਾਂ ’ਚ ਫਰਾਂਸ ਲਈ ਲੜਨ ਦੇ ਸ਼ਹੀਦ ਹੋਣ ਵਾਲੇ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।   

 

 

fbbg-image

Latest News
Magazine Archive