ਜਸਵਿੰਦਰ ਨੂੰ ਇਨਸਾਫ਼ ਦਿਵਾਉਣ ਲਈ ਥਾਣਾ ਕੱਥੂਨੰਗਲ ਦਾ ਘਿਰਾਓ


ਜੈਂਤੀਪੁਰ - ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸ਼ਹਿਜਾਦਾ ਦੀ ਜਸਵਿੰਦਰ ਕੌਰ, ਜਿਸਨੂੰ ਪੁਲੀਸ ਨੇ ਜੀਪ ਦੀ ਛੱਤ ਉੱਤੇ ਬਿਠਾ ਕੇ ਘੁਮਾਇਆ ਸੀ, ਨੂੰ ਇਨਸਾਫ਼ ਦਿਵਾਉਣ ਲਈ ਅੱਜ ਇਲਾਕੇ ਦੋ ਲੋਕਾਂ ਨੇ ਥਾਣਾ ਕੱਥੂ ਨੰਗਲ ਦਾ ਘਿਰਾਓ ਕੀਤਾ।
ਪੀੜਤ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਇਨਸਾਫ਼ ਹਾਸਲ ਕਰਨ ਲਈ ਥਾਣਾ ਕੱਥੂਨੰਗਲ ਦੇ ਸਾਹਮਣੇ ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ ਉੱਤੇ ਧਰਨਾ ਲਾ ਕੇ ਪੁਲੀਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੀੜਤ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲੀਸ ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਥਾਂ ਉਲਟਾ ਉਨ੍ਹਾਂ ਵਿਰੁੱਧ ਹੀ ਕੇਸ ਦਰਜ ਕਰ ਦਿੱਤਾ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਬੁਲਾਰੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਆਪ ਆਗੂ ਕੁਲਦੀਪ ਸਿੰਘ ਧਾਲੀਵਾਲ, ਪ੍ਰਗਟ ਸਿੰਘ ਚੌਗਾਵਾਂ, ਕਾਮਰੇਡ ਬਲਕਾਰ ਸਿੰਘ ਦੁਧਾਲਾ, ਸਵਰਨਜੀਤ ਸਿੰਘ ਕੁਰਾਲੀਆ, ਕਾਮਰੇਡ ਗੁਰਮੀਤ ਸਿੰਘ ਮਾਨ, ਕਾਮਰੇਡ ਜਗਤਾਰ ਸਿੰਘ ਅਤੇ ਬਾਬਾ ਕੁੰਨਣ ਸਿੰਘ ਅਬਦਾਲ ਨੇ ਪੁਲੀਸ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸਖਤ ਨਿੰਦਾ ਕੀਤੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਤੋਂ ਮੰਗ ਕੀਤੀ।ਐੱਸ.ਪੀ ਹੈੱਡਕੁਆਰਟਰ ਜਗਪ੍ਰੀਤ ਸਿੰਘ ਵੱਲੋਂ ਪੀੜਤ ਪਰਿਵਾਰ ਖਿਲਾਫ਼ ਦਰਜ ਪਰਚਾ ਰੱਦ ਕਰਨ ਦਾ ਲਿਖਤੀ ਭਰੋਸਾ ਦੇਣ ਮਗਰੋਂ ਧਰਨਾ ਖਤਮ ਕਰ ਦਿੱਤਾ ਗਿਆ।
ਪਰਿਵਾਰ ਵੱਲੋਂ ਹਾਈ ਕੋਰਟ ’ਚ ਪਹੁੰਚ
ਚੰਡੀਗੜ੍ਹ - ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਹਰਚੰਦ ਬਾਠ ਨੇ ਪਿੰਡ ਸ਼ਹਿਜ਼ਾਦ ਦੀ ਪੀੜਤ ਔਰਤ ਦੇ ਸਹੁਰੇ ਬਲਵੰਤ ਸਿੰਘ ਵੱਲੋਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਗਠਿਤ ਕਰਕੇ ਜਾਂਚ ਕਰਵਾਈ ਜਾਵੇ। ਉਨ੍ਹਾਂ ਦੋਸ਼ੀ ਪੁਲੀਸ ਮੁਲਾਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ ਹੈ।

 

 

fbbg-image

Latest News
Magazine Archive